ਤਾਜ਼ਾ ਖਬਰਾਂ
BREAKING

Balwant Singh Rajoana ਦੀ ਅਪੀਲ: ਸ਼੍ਰੋਮਣੀ ਕਮੇਟੀ ਤੁਰੰਤ ਰਹਿਮ ਯਾਚਿਕਾ ਵਾਪਸ ਲਵੇ, 14 ਸਾਲਾਂ ਤੋਂ ਲਟਕਿਆ ਫੈਸਲਾ ਖਤਮ ਕੀਤਾ ਜਾਵੇ

 


ਅੰਮ੍ਰਿਤਸਰ, 1 ਅਪ੍ਰੈਲ  ( ਪੰਜਾਬ ਸਮਾਚਾਰ ਬਿਓਰੋ )

ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਲੈ ਕੇ ਪਾਈ ਗਈ ਰਹਿਮ ਦੀ ਅਪੀਲ ਨੂੰ ਤੁਰੰਤ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ।ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਚਿੱਠੀ ਵਿਚ ਲਿਖਿਆ ਕਿ ਉਹ ਪਿਛਲੇ 14 ਸਾਲਾਂ ਤੋਂ ਆਪਣੀ ਰਹਿਮ ਦੀ ਅਪੀਲ ’ਤੇ ਫੈਸਲੇ ਦੀ ਉਡੀਕ ਕਰ ਰਹੇ ਹਨ। 14 ਸਾਲਾਂ ਤੋਂ ਪੈਂਡਿੰਗ ਪਈ ਅਪੀਲ ’ਤੇ ਹੁਣ ਹੋਰ ਇੰਤਜ਼ਾਰ ਨਹੀਂ ਕੀਤਾ ਜਾ ਸਕਦਾ। ਮੈਨੂੰ ਫਾਂਸੀ ਦੀ ਚੱਕੀ ਵਿਚ ਰੱਖਣਾ, ਫਾਂਸੀ ਦੀ ਸਜ਼ਾ ਤੋਂ ਵੀ ਜ਼ਿਆਦਾ ਖ਼ਤਰਨਾਕ ਅਤੇ ਮਾਨਸਿਕ ਤਸੀਹੇ ਦੇਣ ਦੇ ਬਰਾਬਰ ਹੈ।ਰਾਜੋਆਣਾ ਨੇ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਅਗਲੇ 10 ਦਿਨਾਂ ਦੇ ਅੰਦਰ-ਅੰਦਰ ਰਾਸ਼ਟਰਪਤੀ ਕੋਲ ਲੰਬਿਤ ਪਈ ਆਪਣੀ ਅਪੀਲ ਵਾਪਸ ਲਵੇ। ਭਾਈ ਰਾਜੋਆਣਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੀ ਸਜ਼ਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਰਹਿਮ ਦੀ ਭੀਖ ਨਹੀਂ ਮੰਗਣਾ ਚਾਹੁੰਦੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਫੈਸਲਾ ਨਹੀਂ ਲੈ ਰਹੀ, ਤਾਂ ਸਿੱਖ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਇਸ ਅਪੀਲ ਨੂੰ ਵਾਪਸ ਲੈ ਕੇ ਪ੍ਰਕਿਰਿਆ ਨੂੰ ਖ਼ਤਮ ਕਰਨ।

 

 

PUNJAB LOK SAMACHAAR
LOK SMACHAR
ਪੰਜਾਬ ਲੋਕ ਸਮਾਚਾਰ
  

© Punjab Lok Samachar | All Rights Reserved